ਸੰਸਦ ਵਿੱਚ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਵਿਚਾਲੇ ਹੋਈ ਤਿੱਖੀ ਬਹਿਸ

News Online
1 Min Read

ਆਪਣਾ ਪੰਜਾਬ ਮੀਡੀਆ : ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ “ਸਮਝੌਤਾ” (compromised) ਕਰਨ ਦਾ ਦੋਸ਼ ਲਾਉਂਦਿਆਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਤਿੱਖੀ ਤਕਰਾਰ ਹੋ ਗਈ।

ਕਾਂਗਰਸੀ ਸੰਸਦ ਮੈਂਬਰ ਸੰਸਦ ਦੇ ਬਾਹਰ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਇਕੱਠੇ ਹੋਏ ਸਨ ਜਿਨ੍ਹਾਂ ‘ਤੇ ਲਿਖਿਆ ਸੀ “PM is compromised”। ਇਹ ਪ੍ਰਦਰਸ਼ਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਇੱਕ ਦਿਨ ਪਹਿਲਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਮੀਡੀਆ ਸਾਹਮਣੇ ਕੀਤੇ ਗਏ ਦਾਅਵਿਆਂ ਨੂੰ ਦੁਹਰਾਉਣ ਲਈ ਕੀਤਾ ਗਿਆ ਸੀ।
ਇਸ ਦੌਰਾਨ ਜਦੋਂ ਰੇਲ ਰਾਜ ਮੰਤਰੀ ਅਤੇ ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਦੇ ਕੋਲੋਂ ਲੰਘੇ,ਤਾਂ ਰਾਹੁਲ ਗਾਂਧੀ ਨੇ ਉਨ੍ਹਾਂ(ਬਿੱਟੂ) ਵੱਲ ਇਸ਼ਾਰਾ ਕਰਦਿਆਂ “ਗੱਦਾਰ ਦੋਸਤ” (traitor friend) ਕਿਹਾ। ਗਾਂਧੀ ਨੇ ਫਿਰ ਵਿਅੰਗਮਈ ਢੰਗ ਨਾਲ ਬਿੱਟੂ ਵੱਲ ਹੱਥ ਵਧਾਇਆ ਅਤੇ ਕਿਹਾ ਕਿ ਉਹ ਆਖਿਰਕਾਰ ਕਾਂਗਰਸ ਵਿੱਚ ਵਾਪਸ ਆਉਣਗੇ।

Share This Article
Leave a Comment

Leave a Reply