ਆਪਣਾ ਪੰਜਾਬ ਮੀਡੀਆ: ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ‘ਨਕਲੀ’ ਵੀਡੀਓ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕੰਗ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀਆਂ ਫੋਰੈਂਸਿਕ ਲੈਬਾਂ ਨੇ ਸਪੱਸ਼ਟ ਕੀਤਾ ਹੈ ਕਿ ਵੀਡੀਓ ਡੌਕਰੇਟ ਸੀ ਅਤੇ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੋਈ ਅਪਮਾਨਜਨਕ ਬਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਇਸ ਮਾਮਲੇ ਨੂੰ ਸੰਪਰਦਾਇਕ ਸਦਭਾਵਨਾ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਜਾਅਲੀ ਵੀਡੀਓ ਨੂੰ ਭਾਜਪਾ ਨੇਤਾ ਕਪਿਲ ਮਿਸ਼ਰਾ ਵੱਲੋਂ ਰਾਜਨੀਤਿਕ ਲਾਭ ਲਈ ਪ੍ਰਚਾਰਿਆ ਗਿਆ। ਕੰਗ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖੇਡਣ ਵਾਲੀ ਅਜਿਹੀ ਹਰਕਤ ਕਬੂਲਯੋਗ ਨਹੀਂ।

