ਆਪਣਾ ਪੰਜਾਬ ਮੀਡੀਆ: ਇੱਥੇ ਖੇਡੇ ਜਾ ਰਹੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 238 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 239 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟਾਸ ਜਿੱਤਦਿਆਂ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 238 ਦੌੜਾਂ ਬਣਾਈਆਂ ਜਦਕਿ ਨਿਊਜ਼ੀਲੈਂਡ ਦੀ ਟੀਮ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 190 ਦੌੜਾਂ ਹੀ ਬਣਾ ਸਕੀ।ਨਿਊਜ਼ੀਲੈਂਡ ਵਲੋਂ ਸਭ ਤੋਂ ਵੱਧ 78 ਦੌੜਾਂ ਗਲੈਨ ਫਿਲਪ ਨੇ ਬਣਾਈਆਂ ਜਦਕਿ ਭਾਰਤ ਵਲੋਂ ਵਰੁਣ ਚੱਕਰਵਰਤੀ ਤੇ ਸ਼ਿਵਮ ਦੂਬੇ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ।
ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾਇਆ
Leave a Comment

