ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦੋਰਾਹਾ ਅਤੇ ਧੂਰੀ ਇਲਾਕੇ ਦੇ ਰੇਲਵੇ ਪੁਲਾਂ ਦੇ ਕਰੋੜਾਂ ਦੇ ਨਿਰਮਾਣ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ

News Online
1 Min Read

ਆਪਣਾ ਪੰਜਾਬ ਮੀਡੀਆ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਇੱਕ ਅਹਿਮ ਐਲਾਨ ਕਰਦਿਆਂ ਦੋਰਾਹਾ ਅਤੇ ਧੂਰੀ ਵਿਖੇ ਰੇਲਵੇ ਪੁਲਾਂ ਦੇ ਨਿਰਮਾਣ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੋਰਾਹਾ ਵਿਖੇ ਲੈਵਲ ਕਰਾਸਿੰਗ ਨੰਬਰ 164-ਏ ’ਤੇ ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਤਿਆਰ ਕੀਤਾ ਜਾਵੇਗਾ।ਇਨ੍ਹਾਂ ਰੇਲਵੇ ਪੁਲਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਪੇਸ਼ ਆਉਂਦੀਆਂ ਵੱਡੀਆਂ ਦਿੱਕਤਾਂ ਅਤੇ ਟ੍ਰੈਫਿਕ ਜਾਮ ਤੋਂ ਸਥਾਈ ਨਿਜਾਤ ਮਿਲੇਗੀ।

ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਇਸ ਪ੍ਰਕਿਰਿਆ ਦੇ ਪੂਰਾ ਹੋਣ ਨਾਲ ਜਿੱਥੇ ਸਮੇਂ ਦੀ ਬਚਤ ਹੋਵੇਗੀ, ਉੱਥੇ ਹੀ ਖੇਤਰ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਲੰਬੇ ਸਮੇਂ ਤੋਂ ਇਨ੍ਹਾਂ ਫਾਟਕਾਂ ਕਾਰਨ ਪਰੇਸ਼ਾਨ ਹੋ ਰਹੇ ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।ਇਸ ਦੇ ਨਾਲ ਹੀ ਧੂਰੀ ਵਿਖੇ ਵੀ 54 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਕਰਾਸਿੰਗ ਪ੍ਰੋਜੈਕਟ ਦੀ ਜਨਰਲ ਅਰੇਂਜਮੈਂਟ ਡਰਾਇੰਗ (GAD) ਨੂੰ ਪ੍ਰਵਾਨਗੀ ਮਿਲ ਚੁੱਕੀ ਹੈ। ਮੰਤਰੀ ਬਿੱਟੂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਸਬੰਧੀ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ।

Share This Article
Leave a Comment

Leave a Reply