ਰਾਸ਼ਟਰਪਤੀ ਵੱਲੋਂ ਆਦਿਵਾਸੀ ਮਹਿਮਾਨਾਂ ਤੇ ਕਲਾਕਾਰਾਂ ਨਾਲ ਮੁਲਾਕਾਤ

News Online
1 Min Read

ਆਪਣਾ ਪੰਜਾਬ ਮੀਡੀਆ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਰਾਸ਼ਟਰਪਤੀ ਭਵਨ ਵਿੱਚ ਆਦਿਵਾਸੀ ਭਾਈਚਾਰਿਆਂ ਦੇ ਮਹਿਮਾਨਾਂ, ਝਾਕੀਆਂ ’ਚ ਸ਼ਾਮਲ ਕਲਾਕਾਰਾਂ ਅਤੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਵਾਲੇ ਹੋਰ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ।ਰਾਸ਼ਟਰਪਤੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਸਾਂਝੀਆਂ ਕੀਤੀਆਂ। ਪੋਸਟ ’ਚ ਕਿਹਾ ਗਿਆ, ‘‘ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਆਦਿਵਾਸੀ ਭਾਈਚਾਰਿਆਂ ਦੇ ਮਹਿਮਾਨਾਂ, ਝਾਕੀਆਂ ਦੇ ਕਲਾਕਾਰਾਂ ਅਤੇ ਟਰੈਕਟਰ ਚਾਲਕਾਂ, ਐੱਨ ਐੱਸ ਐੱਸ (ਕੌਮੀ ਸੇਵਾ ਯੋਜਨਾ) ਅਤੇ ਐੱਨ ਸੀ ਸੀ (ਨੈਸ਼ਨਲ ਕੈਡਿਟ ਕੋਰ) ਕੈਡਿਟਾਂ ਅਤੇ ਗਣਤੰਤਰ ਦਿਵਸ ਪਰੇਡ-2026 ’ਚ ਹਿੱਸਾ ਲੈਣ ਵਾਲੇ ਹੋਰ ਲੋਕਾਂ ਨਾਲ ਮੁਲਾਕਾਤ ਕੀਤੀ।

Share This Article
Leave a Comment

Leave a Reply