ਅਮਰੀਕੀ ਅਧਿਕਾਰੀਆਂ ਦਾ ਨਿਯਮਿਤ ਭਾਰਤ ਦੌਰਾ ਯਕੀਨੀ ਬਣਾਵਾਂਗੇ, ਸਬੰਧਾਂ ਨੂੰ ਅਗਲੇ ਪੱਧਰ ਤੇ ਲਿਜਾਇਆ ਜਾਵੇਗਾ: ਸਰਜੀਓ ਗੋਰ

News Online
1 Min Read

ਆਪਣਾ ਪੰਜਾਬ ਮੀਡੀਆ: ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕਿਹਾ ਹੈ ਕਿ ਭਾਰਤਅਮਰੀਕਾ ਰਣਨੀਤਕ ਭਾਈਵਾਲੀ ਨੂੰ ਅਗਲੇ ਪੱਧਰ ’ਤੇ ਲਿਜਾਣ ਲਈ ਸੀਨੀਅਰ ਅਮਰੀਕੀ ਸਰਕਾਰੀ ਅਧਿਕਾਰੀਆਂ ਦੇ ਨਿਯਮਿਤ ਭਾਰਤ ਦੌਰੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਅਮਰੀਕੀ ਸੈਨੇਟਰ ਸਟੀਵ ਡੇਨਜ਼ ਦੀ ਭਾਰਤ ਫੇਰੀ ਨੂੰ ਦੁਵੱਲੇ ਸਬੰਧ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਦੱਸਿਆ।

ਡੇਨਜ਼ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਵਣਜ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਦਿਆਂ ਲੋਕਤੰਤਰੀ ਮੁੱਲਾਂ, ਰੱਖਿਆ, ਵਪਾਰ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ।

Share This Article
Leave a Comment

Leave a Reply