Trident Raid Row: ਹਾਈ ਕੋਰਟ ਨੇ Trident ਕੰਪਨੀ ਅਤੇ PPCB ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਰਾਖਵਾਂ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੀ ਮਸ਼ਹੂਰ ਟ੍ਰਾਈਡੈਂਟ ਕੰਪਨੀ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਵਿਚਾਲੇ ਚੱਲ ਰਹੀ ਕਾਨੂੰਨੀ ਲੜਾਈ ਹੁਣ ਹਾਈ ਕੋਰਟ ਤੱਕ ਪਹੁੰਚ ਗਈ ਹੈ, ਜਿੱਥੇ ਕੰਪਨੀ ਨੇ ਬੋਰਡ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਦੱਸਿਆ ਹੈ। ਟ੍ਰਾਈਡੈਂਟ ਦਾ ਕਹਿਣਾ ਹੈ ਕਿ ਹੈ ਕਿ ਕੰਪਨੀ ਦੇ ਸੰਸਥਾਪਕ ਰਾਜਿੰਦਰ ਗੁਪਤਾ ਦੀ ਸਿਆਸੀ ਸਾਂਝ ਬਦਲਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਨਿਯਮਾਂ ਦੀ ਸਹੀ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੇ ਹੁਣ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ (CPCB) ਤੋਂ ਨਿਰਪੱਖ ਅਤੇ ਸਾਂਝੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਦੂਜੇ ਪਾਸੇ, ਪ੍ਰਦੂਸ਼ਣ ਬੋਰਡ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਸਿਰਫ਼ ਇੱਕ ਰੁਟੀਨ ਕਾਰਵਾਈ ਦੱਸਿਆ ਹੈ ਅਤੇ ਫਿਲਹਾਲ ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
ਟ੍ਰਾਈਡੈਂਟ ਨੇ ਕਿਹਾ,  “ਇੱਕ ਮਹੀਨੇ ਵਿੱਚ ਕੀ ਬਦਲ ਗਿਆ?” ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਅੱਗੇ ਟ੍ਰਾਈਡੈਂਟ ਦੀ ਤਰਫ਼ੋਂ ਪੇਸ਼ ਹੁੰਦੇ ਹੋਏ ਸੀਨੀਅਰ ਐਡਵੋਕੇਟ ਮੁਨੀਸ਼ਾ ਗਾਂਧੀ ਅਤੇ ਕੌਂਸਲ ਵਿਰਾਜ ਗਾਂਧੀ ਨੇ ਦਲੀਲ ਦਿੱਤੀ ਕਿ ਇਹ ਕਾਰਵਾਈ ਵਾਤਾਵਰਣ ਦੀ ਪਾਲਣਾ ਨਾ ਕਰਨ ਕਾਰਨ ਨਹੀਂ, ਸਗੋਂ ਸਿਆਸੀ ਵਫ਼ਾਦਾਰੀ ਵਿੱਚ ਤਬਦੀਲੀ ਕਾਰਨ ਸ਼ੁਰੂ ਕੀਤੀ ਗਈ ਸੀ। 

Share This Article
Leave a Comment

Leave a Reply