ਟਰੰਪ ਨੇ ਖ਼ੁਦ ਨੂੰ ‘ਈਸਾ ਮਸੀਹ’ ਵਜੋਂ ਪੇਸ਼ ਕਰਦੀ AI ਤਸਵੀਰ ਕੀਤੀ ਸਾਂਝੀ; ਧਾਰਮਿਕ ਜਗਤ ’ਚ ਰੋਸ

News Online
1 Min Read

ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਨਵਾਂ ਵਿਵਾਦ ਛੇੜ ਦਿੱਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਤਿਆਰ ਕੀਤੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਹਜ਼ਰਤ ਈਸਾ ਮਸੀਹ ਦੇ ਰੂਪ ਵਿੱਚ ਦਿਖਾਇਆ ਗਿਆ ਹੈ। ਇਸ ਤਸਵੀਰ ਵਿੱਚ ਟਰੰਪ ਬਾਈਬਲ ਕਾਲ ਦੇ ਚੋਲੇ ਵਿੱਚ ਨਜ਼ਰ ਆ ਰਹੇ ਹਨ ਅਤੇ ਇੱਕ ਬੀਮਾਰ ਵਿਅਕਤੀ ’ਤੇ ਹੱਥ ਰੱਖ ਕੇ ਉਸ ਦਾ ਇਲਾਜ ਕਰ ਰਹੇ ਹਨ, ਜਦੋਂ ਕਿ ਉਨ੍ਹਾਂ ਦੀਆਂ ਉਂਗਲਾਂ ਵਿੱਚੋਂ ਰੌਸ਼ਨੀ ਨਿਕਲ ਰਹੀ ਹੈ।

ਇਹ ਤਸਵੀਰ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਟਰੰਪ ਅਤੇ ਕੈਥੋਲਿਕ ਚਰਚ ਦੇ ਸਰਵਉੱਚ ਆਗੂ ਪੋਪ ਲੀਓ XIV ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਪੋਪ ਵੱਲੋਂ ਅਮਰੀਕਾ-ਇਰਾਨ ਜੰਗ ਦੀ ਨਿਖੇਧੀ ਕੀਤੇ ਜਾਣ ਤੋਂ ਭੜਕੇ ਟਰੰਪ ਨੇ ਕਿਹਾ, “ ਮੈਂ ਪੋਪ ਲੀਓ ਦਾ ਕੋਈ ਪ੍ਰਸ਼ੰਸਕ ਨਹੀਂ ਹਾਂ। ਉਹ ਬਹੁਤ ਉਦਾਰਵਾਦੀ (Liberal) ਵਿਅਕਤੀ ਹਨ ਅਤੇ ਅਪਰਾਧਾਂ ਪ੍ਰਤੀ ਨਰਮ ਹਨ। ਉਹ ‘ਕੱਟੜਪੰਥੀ ਖੱਬੇਪੱਖੀਆਂ’ ਦੇ ਹੱਥਾਂ ਵਿੱਚ ਖੇਡਣਾ ਬੰਦ ਕਰਨ।” ਟਰੰਪ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਉਹ ਵ੍ਹਾਈਟ ਹਾਊਸ ਵਿੱਚ ਨਾ ਹੁੰਦੇ, ਤਾਂ ਲੀਓ ਸ਼ਾਇਦ ਵੈਟੀਕਨ ਵਿੱਚ ਨਾ ਹੁੰਦੇ।

Share This Article
Leave a Comment

Leave a Reply