US-Iran: ਜੇ ਚੀਨ ਨੇ ਇਰਾਨ ਦੀ ਮਦਦ ਕੀਤੀ ਤਾਂ 50 ਫੀਸਦੀ ਤਕ ਟੈਰਿਫ ਲਾਵਾਂਗੇ: ਡੋਨਾਲਡ ਟਰੰਪ

News Online
2 Min Read

ਆਪਣਾ ਪੰਜਾਬ ਮੀਡੀਆ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਉਹ ਇਰਾਨ ਦੀ ਮਦਦ ਨਾ ਕਰੇ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਚੀਨ ਇਰਾਨ ਦੀ ਸਹਾਇਤਾ ਕਰਦਾ ਹੈ ਤਾਂ ਅਮਰੀਕਾ ਉਸ ‘ਤੇ ਭਾਰੀ ਟੈਕਸ ਲਗਾਏਗਾ।

ਟਰੰਪ ਨੇ ਸਾਫ਼ ਤੌਰ ‘ਤੇ ਕਿਹਾ ਕਿ ਜੇਕਰ ਚੀਨ ਇਰਾਨ ਨੂੰ ਕਿਸੇ ਵੀ ਤਰ੍ਹਾਂ ਦੀ ਫੌਜੀ ਮਦਦ ਦਿੰਦਾ ਹੈ ਤਾਂ ਉਸ ਦੀਆਂ ਵਸਤੂਆਂ ’ਤੇ 50 ਫੀਸਦੀ ਤੱਕ ਟੈਰਿਫ (ਟੈਕਸ) ਲਗਾ ਦਿੱਤਾ ਜਾਵੇਗਾ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕੀ ਨੇਵੀ ਹੁਣ ਹੋਰਮੁਜ਼ ਜਲ ਮਾਰਗ ਤੋਂ ਗੁਜ਼ਰਨ ਵਾਲੇ ਜਹਾਜ਼ਾਂ ਦੀ ਸਖ਼ਤ ਨਾਕਾਬੰਦੀ ਕਰੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਪਸ਼ਟ ਕੀਤਾ ਹੈ ਕਿ ਜੋ ਵੀ ਜਹਾਜ਼ ਇਸ ਰਸਤੇ ਰਾਹੀਂ ਨਿਕਲਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਜਾਵੇਗੀ। ਟਰੰਪ ਨੇ ਖਾਸ ਤੌਰ ‘ਤੇ ਉਨ੍ਹਾਂ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ ਜਿਨ੍ਹਾਂ ਨੇ ਇਰਾਨ ਦੀ ਸ਼ਰਤ ਮੁਤਾਬਕ ਉਨ੍ਹਾਂ ਨੂੰ ਟੌਲ ਟੈਕਸ ਅਦਾ ਕੀਤਾ ਹੈ।

ਰਾਸ਼ਟਰਪਤੀ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਜਹਾਜ਼ ਇਰਾਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਟੌਲ ਦੇਣਗੇ, ਉਨ੍ਹਾਂ ਨੂੰ ਅੱਗੇ ਜਾਣ ਲਈ ਸੁਰੱਖਿਅਤ ਰਸਤਾ ਨਹੀਂ ਦਿੱਤਾ ਜਾਵੇਗਾ। ਅਮਰੀਕਾ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਇਰਾਨ ਦੀ ਆਰਥਿਕ ਤਾਕਤ ਨੂੰ ਕਮਜ਼ੋਰ ਕੀਤਾ ਜਾ ਸਕੇਗਾ। ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇਕਰ ਲੋੜ ਪਈ ਤਾਂ ਜੰਗ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ।

Share This Article
Leave a Comment

Leave a Reply