ਟਰੰਪ ਦੇ ਰਾਤਰੀ ਭੋਜ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਆਲਮੀ ਆਗੂਆਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

News Online
1 Min Read

ਆਪਣਾ ਪੰਜਾਬ ਮੀਡੀਆ : ਆਲਮੀ ਆਗੂਆਂ ਨੇ ਸ਼ਨਿੱਚਰਵਾਰ ਰਾਤ ਵਾਈਟ ਹਾਊਸ ਦੇ ਪੱਤਰਕਾਰਾਂ ਲਈ ਆਯੋਜਿਤ ਰਾਤਰੀ ਭੋਜ (ਡਿਨਰ) ਪ੍ਰੋਗਰਾਮ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਰਾਹਤ ਜਤਾਈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਤੇ ਹੋਰ ਸਾਰੇ ਮਹਿਮਾਨ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸ ਦੇ ਨਾਲ ਹੀ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਲੋਕਤੰਤਰ ਅੰਦਰ ਸਿਆਸੀ ਹਿੰਸਾ ਲਈ ਕੋਈ ਵੀ ਥਾਂ ਨਹੀਂ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵਾਸ਼ਿੰਗਟਨ ਦੇ ਹਿਲਟਨ ਹੋਟਲ ਵਿੱਚ ਹੋਈ ਗੋਲੀਬਾਰੀ ਨੂੰ ਚਿੰਤਾਜਨਕ ਘਟਨਾ ਦੱਸਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਵਾਈਟ ਹਾਊਸ ਪੱਤਰਕਾਰਾਂ ਦੇ ਰਾਤਰੀ ਭੋਜ ਦੌਰਾਨ ਗੋਲੀ ਚੱਲਣ ਦੀ ਖ਼ਬਰ ਸੁਣ ਕੇ ਉਹ ਚਿੰਤਤ ਸਨ, ਪਰ ਹੁਣ ਉਨ੍ਹਾਂ ਨੂੰ ਰਾਹਤ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ, ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਤੇ ਹੋਰ ਸਾਰੇ ਮਹਿਮਾਨ ਸੁਰੱਖਿਅਤ ਹਨ। ਕਾਰਨੀ ਨੇ ਅੱਗੇ ਕਿਹਾ ਕਿ ਕਿਸੇ ਵੀ ਲੋਕਤੰਤਰ ਵਿੱਚ ਸਿਆਸੀ ਹਿੰਸਾ ਨੂੰ ਕਬੂਲ ਨਹੀਂ ਕੀਤਾ ਜਾ ਸਕਦਾ ਅਤੇ ਇਸ ਘਟਨਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਨਾਲ ਉਨ੍ਹਾਂ ਦੀ ਪੂਰੀ ਹਮਦਰਦੀ ਹੈ।

Share This Article
Leave a Comment

Leave a Reply