ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉਤਰੇ
ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ
ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ
ਲਾਸ ਏਂਜਲਸ : ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਦੇ ਵਿਰੋਧ ਵਿਚ ਐਤਵਾਰ ਨੂੰ ਤਣਾਅ ਹੋਰ ਵੱਧ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰ ਆਏ ਤੇ ਉਨ੍ਹਾਂ ਇਕ ਪ੍ਰਮੁੱਖ ਸ਼ਾਹਰਾਹ ਜਾਮ ਕਰ ਦਿੱਤਾ। ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ। ਇਸ ਦੌਰਾਨ ਘੋੜਿਆਂ ’ਤੇ ਸਵਾਰ ਪੁਲੀਸ ਕਰਮੀਆਂ ਨੂੰ ਸੜਕਾਂ ’ਤੇ ਗਸ਼ਤ ਕਰਦਿਆਂ ਦੇਖਿਆ ਗਿਆ।
ਫੌਜੀ ਜਵਾਨਾਂ ਨੂੰ (Detention Centre) ਦੀ ਸੁਰੱਖਿਆ ਵਿਚ ਤਾਇਨਾਤ ਕੀਤਾ ਗਿਆ ਹੈ, ਜਿੱਥੇ ਹਾਲ ਹੀ ਵਿਚ ਕੁਝ ਗੈਰ-ਪਰਵਾਸੀਆਂ ਨੂੰ ਲਿਆਂਦਾ ਗਿਆ ਸੀ। ਦੁਪਹਿਰ ਤੱਕ ਸੈਂਕੜੇ ਲੋਕ ਲਾਸ ਏਂਜਲਸ ਵਿਚ ਮੈਟਰੋਪਾਲਿਟਨ ਡਿਟੈਨਸ਼ਨ ਕੇਂਦਰ ਦੇ ਬਾਹਰ ਇਕੱਠੇ ਹੋ ਗਏ, ਜਿੱਥੇ ਪਹਿਲਾਂ ਮਾਰੇ ਇਮੀਗ੍ਰੇਸ਼ਨ ਛਾਪਿਆਂ ਮਗਰੋਂ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਵਿਰੁੱਧ ‘ਸ਼ਰਮ ਕਰੋ’ ਅਤੇ ‘ਵਾਪਸ ਜਾਓ’ ਦੇ ਨਾਅਰੇ ਲਗਾਏ। ਕੁਝ ਪ੍ਰਦਰਸ਼ਨਕਾਰੀਆਂ ਨੇ ਨੈਸ਼ਨਲ ਗਾਰਡਜ਼ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ, ਪਰ ਵਰਦੀਧਾਰੀ ਅਧਿਕਾਰੀਆਂ ਦੇ ਇੱਕ ਸਮੂਹ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗ਼ੇ।