ਟਰੰਪ ਦਾ ਐਲਾਨ; ਦੋ-ਤਿੰਨ ਹਫ਼ਤਿਆਂ ਵਿੱਚ ਇਰਾਨ ‘ਤੇ ਹਮਲੇ ਬੰਦ ਹੋ ਜਾਣਗੇ

News Online
2 Min Read

ਆਪਣਾ ਪੰਜਾਬ ਮੀਡੀਆ : ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਇਰਾਨ ‘ਤੇ ਆਪਣੇ ਫ਼ੌਜੀ ਹਮਲੇ ਬੰਦ ਕਰ ਸਕਦਾ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਇਸ ਜੰਗ ਨੂੰ ਖ਼ਤਮ ਕਰਨ ਲਈ ਇਰਾਨ ਨਾਲ ਕੋਈ ਸਮਝੌਤਾ ਕਰਨਾ ਜ਼ਰੂਰੀ ਨਹੀਂ ਹੈ।

ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੰਪ ਨੇ ਕਿਹਾ, “ਅਸੀਂ ਬਹੁਤ ਜਲਦੀ (ਇਰਾਨ ਤੋਂ) ਬਾਹਰ ਨਿਕਲ ਜਾਵਾਂਗੇ।” ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਦੋ ਜਾਂ ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਹੋ ਸਕਦੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਆਪਰੇਸ਼ਨ ਐਪਿਕ ਫਿਊਰੀ (Operation Epic Fury) ਨੂੰ ਖ਼ਤਮ ਕਰਨ ਲਈ ਇਰਾਨ ਨਾਲ ਗੱਲਬਾਤ ਸਫ਼ਲ ਹੋਣੀ ਜ਼ਰੂਰੀ ਹੈ, ਤਾਂ ਟਰੰਪ ਨੇ ਕਿਹਾ ਕਿ ਅਜਿਹੀ ਕੋਈ ਸ਼ਰਤ ਨਹੀਂ ਹੈ।

ਰਾਸ਼ਟਰਪਤੀ ਟਰੰਪ ਨੇ ਦੁਨੀਆ ਦੇ ਹੋਰ ਦੇਸ਼ਾਂ ਨਾਲ ਸਲਾਹ ਕੀਤੇ ਬਿਨਾਂ ਹੀ ਇਰਾਨ ਵਿਰੁੱਧ ਜੰਗ ਛੇੜ ਦਿੱਤੀ ਸੀ ਪਰ ਹੁਣ ਜਦੋਂ ਉਹ ਇਸ ਜੰਗ ਨੂੰ ਖ਼ਤਮ ਕਰਨ ਬਾਰੇ ਸੋਚ ਰਹੇ ਹਨ, ਤਾਂ ਉਹ ਚਾਹੁੰਦੇ ਹਨ ਕਿ ਬਾਕੀ ਦੁਨੀਆ ਇਸ ਨੁਕਸਾਨ ਦੀ ਭਰਪਾਈ ਕਰਨ ਵਿੱਚ ਉਨ੍ਹਾਂ ਦੀ ਮਦਦ ਕਰੇ। ਟਰੰਪ ਇਸ ਗੱਲ ਤੋਂ ਨਿਰਾਸ਼ ਹਨ ਕਿ ਯੂਰਪੀ ਦੇਸ਼ ਇਸ ਜੰਗ ਵਿੱਚ ਅਮਰੀਕਾ ਅਤੇ ਇਜ਼ਰਾਈਲ ਦਾ ਸਾਥ ਨਹੀਂ ਦੇ ਰਹੇ। ਉਹ ਇਸ ਗੱਲ ਨੂੰ ਵੀ ਨਜ਼ਰਅੰਦਾਜ਼ ਕਰ ਰਹੇ ਹਨ ਕਿ ਉਨ੍ਹਾਂ ਦੇ ਫੈਸਲੇ ਕਾਰਨ ਹੋਰਮੁਜ਼ ਜਲ ਮਾਰਗ ਰਾਹੀਂ ਹੋਣ ਵਾਲੀ ਤੇਲ ਦੀ ਸਪਲਾਈ ਰੁਕ ਗਈ ਹੈ। ਭਾਵੇਂ ਟਰੰਪ ਕਹਿ ਰਹੇ ਹਨ ਕਿ ਇਰਾਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਪਰ ਅਸਲ ਵਿੱਚ ਇਰਾਨ ਤੇਲ ਦੇ ਇਸ ਸਮੁੰਦਰੀ ਮਾਰਗ ਨੂੰ ਰੋਕਣ ਵਿੱਚ ਕਾਫੀ ਹੱਦ ਤੱਕ ਸਫਲ ਰਿਹਾ ਹੈ।

Share This Article
Leave a Comment

Leave a Reply