ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਯੁੱਧ ਖ਼ਤਮ ਕਰਨ ਲਈ ਇਰਾਨ ਨਾਲ ਚੱਲ ਰਹੀ ਸ਼ਾਂਤੀ ਗੱਲਬਾਤ “ਚੰਗੀ ਤਰ੍ਹਾਂ” ਅੱਗੇ ਵਧ ਰਹੀ ਹੈ। ਉਨ੍ਹਾਂ ਨੇ ‘ਟਰੁੱਥ ਸੋਸ਼ਲ’ ’ਤੇ ਲਿਖਿਆ ਕਿ ਵਿਚੋਲਗੀ ਕਰ ਰਹੇ ਦੇਸ਼ਾਂ ਨੂੰ ਅਬਰਾਹਮ ਸਮਝੌਤੇ ’ਤੇ ਦਸਤਖਤ ਕਰਨੇ ਚਾਹੀਦੇ ਹਨ, ਜਿਸ ਨਾਲ ਇਜ਼ਰਾਈਲ ਅਤੇ ਅਰਬ ਦੇਸ਼ਾਂ ਵਿਚਕਾਰ ਸਬੰਧ ਮਜ਼ਬੂਤ ਹੋਣਗੇ।ਟਰੰਪ ਨੇ ਸਊਦੀ ਅਰਬ, ਕਤਰ, ਤੁਰਕੀ ਅਤੇ ਹੋਰ ਦੇਸ਼ਾਂ ਨੂੰ ਵੀ ਇਸ ਸਮਝੌਤੇ ਨਾਲ ਜੁੜਨ ਦੀ ਅਪੀਲ ਕੀਤੀ।
ਦੂਜੇ ਪਾਸੇ ਅਮਰੀਕੀ ਅਧਿਕਾਰੀਆਂ ਮੁਤਾਬਕ ਇਰਾਨ ਦੇ ਸਰਵਉੱਚ ਨੇਤਾ ਮੋਜਤਬਾ ਖਾਮੇਨਈ ਨਾਲ ਸੰਪਰਕ ਇੱਕ ਗੁੰਝਲਦਾਰ ਨੈੱਟਵਰਕ ਰਾਹੀਂ ਹੋ ਰਿਹਾ ਹੈ, ਜਿਸ ਕਾਰਨ ਅੰਤਿਮ ਫੈਸਲੇ ਵਿੱਚ ਦੇਰੀ ਹੋ ਰਹੀ ਹੈ।ਟਰੰਪ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਇਰਾਨ ਨੇ ਮਸੌਦਾ ਸਮਝੌਤੇ ਦੀ ਮੌਜੂਦਾ ਰੂਪਰੇਖਾ ’ਤੇ ਸਹਿਮਤੀ ਜਤਾਈ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਅੰਤਿਮ ਫੈਸਲਾ ਹੋ ਸਕਦਾ ਹੈ।

