ਟਰੰਪ ਵੱਲੋਂ ਇਰਾਨ ਨਾਲ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ

News Online
1 Min Read

ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਵ੍ਹਾਈਟ ਹਾਊਸ ਵਿੱਚ ਦੋ ਘੰਟੇ ਤੋਂ ਵੱਧ ਸਮੇਂ ਤੱਕ ਬੰਦ ਕਮਰਾ ਮੀਟਿੰਗ ਕੀਤੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਇਰਾਨ ਨਾਲ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਹੈ ਕਿਉਂਕਿ ਅਮਰੀਕਾ ਤਹਿਰਾਨ ਨਾਲ ਪਰਮਾਣੂ ਸਮਝੌਤੇ ਲਈ ਕੋਸ਼ਿਸ਼ਾਂ ਕਰ ਰਿਹਾ ਹੈ।

ਨੇਤਨਯਾਹੂ ਪੱਤਰਕਾਰਾਂ ਦੀ ਨਜ਼ਰ ਤੋਂ ਬਚ ਕੇ ਵ੍ਹਾਈਟ ਹਾਊਸ ਪੁੱਜੇ ਅਤੇ ਬਿਨਾਂ ਕੋਈ ਅਧਿਕਾਰਤ ਬਿਆਨ ਦਿੱਤੇ ਉੱਥੋਂ ਰਵਾਨਾ ਹੋ ਗਏ; ਹਾਲਾਂਕਿ ਟਰੰਪ ਨੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਇਸ ਨੂੰ ਬਹੁਤ ਵਧੀਆ ਮੀਟਿੰਗ ਦੱਸਿਆ। ਟਰੰਪ ਨੇ ਲਿਖਿਆ, ‘‘ਕੋਈ ਫੈਸਲਾ ਨਹੀਂ ਹੋਇਆ, ਸਿਰਫ਼ ਮੈਂ ਇਰਾਨ ਨਾਲ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਤਾਂ ਜੋ ਦੇਖਿਆ ਜਾ ਸਕੇ ਕਿ ਸਮਝੌਤਾ ਸਿਰੇ ਚੜ੍ਹਦਾ ਹੈ ਜਾਂ ਨਹੀਂ। ਜੇ ਅਜਿਹਾ ਹੁੰਦਾ ਹੈ, ਤਾਂ ਮੈਂ ਪ੍ਰਧਾਨ ਮੰਤਰੀ ਨੂੰ ਦੱਸ ਦਿੱਤਾ ਹੈ ਕਿ ਇਹੀ ਸਾਡੀ ਪਹਿਲੀ ਪਸੰਦ ਹੋਵੇਗੀ।

Share This Article
Leave a Comment

Leave a Reply