ਆਪਣਾ ਪੰਜਾਬ ਮੀਡੀਆ : ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਛੇਵਾਂ ਦਿਨ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ Axios ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਇਰਾਨ ਦੇ ਅਗਲੇ ਸਰਵਉੱਚ ਨੇਤਾ ਦੀ ਚੋਣ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਹੋਣੀ ਚਾਹੀਦੀ ਹੈ ਅਤੇ ਆਇਤੁੱਲਾ ਅਲੀ ਖਮੇਨੀ ਦੇ ਬੇਟੇ ਨੂੰ ਨੇਤਾ ਬਣਾਉਣ ਦੀ ਸੰਭਾਵਨਾ ਨੂੰ ਨਕਾਰ ਦਿੱਤਾ।
ਇਰਾਨ ਮੁਤਾਬਕ ਅਮਰੀਕਾ-ਇਜ਼ਰਾਈਲ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 1,230 ਤੱਕ ਪਹੁੰਚ ਗਈ ਹੈ। ਇਸ ਦੌਰਾਨ ਭਾਰਤ ਨੇ ਪਹਿਲੀ ਵਾਰ ਆਇਤੁੱਲਾ ਅਲੀ ਖਮੇਨੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨਵੀਂ ਦਿੱਲੀ ਸਥਿਤ ਇਰਾਨੀ ਦੂਤਾਵਾਸ ’ਚ ਸ਼ਰਧਾਂਜਲੀ ਦਿੱਤੀ।ਉੱਧਰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਇਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨਾਲ ਫੋਨ ’ਤੇ ਗੱਲਬਾਤ ਕੀਤੀ। ਜੰਗੀ ਤਣਾਅ ਦਰਮਿਆਨ ਅਮਰੀਕਾ ਵੱਲੋਂ ਸ੍ਰੀਲੰਕਾ ਕੋਲ ਇਰਾਨੀ ਜੰਗੀ ਜਹਾਜ਼ ‘IRIS ਦੇਨਾ’ ਨੂੰ ਤਬਾਹ ਕਰਨ ਦੀ ਵੀ ਰਿਪੋਰਟ ਸਾਹਮਣੇ ਆਈ ਹੈ।
ਇਰਾਨ ਦੇ ਅਗਲੇ ਨੇਤਾ ਦੀ ਚੋਣ ’ਚ ਮੇਰੀ ਭੂਮਿਕਾ ਹੋਣੀ ਚਾਹੀਦੀ: ਟਰੰਪ
Leave a Comment

