ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ’ਤੇ 25 ਫ਼ੀਸਦ ਟੈਕਸ ਲਾਉਣ ਦਾ ਐਲਾਨ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 6 ਜਨਵਰੀ 2021 ਨੂੰ ਕੈਪੀਟਲ ਹਿੱਲ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਸਾਰੇ 1500 ਲੋਕਾਂ ਨੂੰ ਉਨ੍ਹਾਂ ਦੇ ਅਪਰਾਧ ਲਈ ਮੁਆਫ਼ੀ ਦੇ ਦਿੱਤੀ ਹੈ। ਇਨ੍ਹਾਂ ’ਚ ਉਹ ਲੋਕ ਵੀ ਸ਼ਾਮਲ ਹਨ, ਜੋ ਪੁਲੀਸ ’ਤੇ ਹਮਲਾ ਕਰਨ ਦੇ ਦੋਸ਼ੀ ਹਨ।
ਟਰੰਪ ਨੇ ਅਹੁਦਾ ਸੰਭਾਲਣ ਦੇ ਪਹਿਲੇ ਹੀ ਦਿਨ ਆਪਣੀਆਂ ਮੁਆਫ ਕਰਨ ਦੀਆਂ ਸ਼ਕਤੀਆਂ ਦੀ ਵਰਤੋਂ ਕੀਤੀ ਅਤੇ ਅਮਰੀਕੀ ਨਿਆਂ ਵਿਭਾਗ ਦੇ ਇਤਿਹਾਸ ’ਚ ਕਿਸੇ ਮਾਮਲੇ ਨਾਲ ਜੁੜੀ ਸਭ ਤੋਂ ਵੱਡੀ ਜਾਂਚ ਤੇ ਕੇਸ ਖਤਮ ਕਰ ਦਿੱਤਾ ਹੈ।
ਟਰੰਪ ਨੇ ਅਟਾਰਨੀ ਜਨਰਲ ਨੂੰ ਛੇ ਜਨਵਰੀ ਦੇ ਦੋਸ਼ੀਆਂ ਖਿ਼ਲਾਫ਼ ਦਾਇਰ ਤਕਰੀਬਨ 450 ਕੇਸ ਬੰਦ ਕਰਨ ਦਾ ਵੀ ਹੁਕਮ ਦਿੱਤਾ ਹੈ।ਉਨ੍ਹਾਂ ਨੇ ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ’ਤੇ 25 ਫੀਸਦ ਟੈਕਸ ਲਾਉਣ ਦਾ ਐਲਾਨ ਵੀ ਕੀਤਾ।