ਆਪਣਾ ਪੰਜਾਬ ਮੀਡੀਆ : ਹਾਊਸ ਕੌਰੇਸਪੌਂਡੈਂਟਸ ਡਿਨਰ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਦੇਸ਼ ਵਾਸੀਆਂ ਨੂੰ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੌ। ਉਨ੍ਹਾਂ ਕਿਹਾ ਕਿ ਵਧ ਰਹੇ ਰਾਜਨੀਤਿਕ ਤਣਾਅ ਅਤੇ ਹਿੰਸਾ ਦੇ ਮਾਹੌਲ ਵਿੱਚ ਸਾਰੇ ਲੋਕਾਂ ਨੂੰ ਆਪਣੇ ਮਤਭੇਦ ਸ਼ਾਂਤੀਪੂਰਬਕ ਢੰਗ ਨਾਲ ਸੁਲਝਾਉਣੇ ਚਾਹੀਦੇ ਹਨ।
ਟਰੰਪ ਨੇ ਕਿਹਾ ਕਿ ਇਹ ਸਮਾਰੋਹ 30 ਦਿਨਾਂ ਦੇ ਅੰਦਰ ਦੁਬਾਰਾ ਕਰਵਾਇਆ ਜਾਵੇਗਾ ਅਤੇ ਇਸ ਨੂੰ ਹੋਰ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਘਟਨਾ ਨੇ ਮੇਲਾਨੀਆ ਟਰੰਪ ਨੂੰ ਭਾਵਨਾਤਮਕ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਰਿਪਬਲਿਕਨ, ਡੈਮੋਕ੍ਰੈਟ ਅਤੇ ਹੋਰ ਸਭ ਨੂੰ ਇਕੱਠੇ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਸ਼ਾਂਤੀਪੂਰਣ ਰਾਜਨੀਤਿਕ ਪ੍ਰਕਿਰਿਆ ਵੱਲ ਵਾਪਸ ਆਉਣਾ ਚਾਹੀਦਾ ਹੈ। ਟਰੰਪ ਨੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਲੋਕਤੰਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦੀਆਂ ਅਤੇ ਪਰੋਗਰਾਮ ਜਾਰੀ ਰਹਿਣਗੇ। ਹਮਲੇ ਤੋਂ ਬਾਅਦ ਵਾਸ਼ਿੰਗਟਨ ਡੀ.ਸੀ. ਵਿੱਚ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ।

