ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਚੀਨ ਦੀ ਰਾਜਧਾਨੀ ਬੀਜਿੰਗ ਪਹੁੰਚ ਰਹੇ ਹਨ, ਜਿੱਥੇ ਉਹ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮਹੱਤਵਪੂਰਨ ਮੁਲਾਕਾਤ ਕਰਨਗੇ। ਇਸ ਦੌਰੇ ਦੌਰਾਨ ਦੋਵੇਂ ਦੇਸ਼ਾਂ ਵਿਚਕਾਰ ਵਪਾਰ, ਤਾਈਵਾਨ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਵਰਗੇ ਮੁੱਦਿਆਂ ‘ਤੇ ਚਰਚਾ ਹੋਵੇਗੀ।ਟਰੰਪ ਨੇ ਕਿਹਾ ਕਿ ਉਹ ਚੀਨ ਨਾਲ ਵਪਾਰਕ ਰਿਸ਼ਤੇ ਮਜ਼ਬੂਤ ਕਰਨ ਅਤੇ ਅਮਰੀਕੀ ਖਾਦ ਪਦਾਰਥਾਂ ਤੇ ਜਹਾਜ਼ਾਂ ਦੀ ਖਰੀਦ ਵਧਾਉਣ ਲਈ ਸਮਝੌਤੇ ਕਰਨਾ ਚਾਹੁੰਦੇ ਹਨ।
ਇਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ “ਬੋਰਡ ਆਫ ਟਰੇਡ” ਬਣਾਉਣ ਦੀ ਯੋਜਨਾ ‘ਤੇ ਵੀ ਗੱਲਬਾਤ ਹੋ ਸਕਦੀ ਹੈ।ਈਰਾਨ-ਇਜ਼ਰਾਈਲ ਯੁੱਧ ਕਾਰਨ ਦੁਨੀਆ ਭਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਅਤੇ ਮਹਿੰਗਾਈ ਦੇ ਦਬਾਅ ਨੇ ਟਰੰਪ ਸਰਕਾਰ ਲਈ ਚੁਣੌਤੀਆਂ ਖੜੀਆਂ ਕਰ ਦਿੱਤੀਆਂ ਹਨ। ਤਾਈਵਾਨ ਨੂੰ ਅਮਰੀਕੀ ਹਥਿਆਰ ਸਪਲਾਈ ਦਾ ਮਾਮਲਾ ਵੀ ਇਸ ਮੀਟਿੰਗ ਦਾ ਵੱਡਾ ਕੇਂਦਰ ਰਹੇਗਾ।ਟਰੰਪ ਨੇ ਦਾਅਵਾ ਕੀਤਾ ਕਿ ਅਮਰੀਕਾ ਅਤੇ ਚੀਨ ਦੇ ਰਿਸ਼ਤੇ “ਕਈ ਦਹਾਕਿਆਂ ਤੱਕ ਮਜ਼ਬੂਤ” ਰਹਿਣਗੇ ਅਤੇ ਸ਼ੀ ਜਿਨਪਿੰਗ ਇਸ ਸਾਲ ਦੇ ਅੰਤ ਵਿੱਚ ਅਮਰੀਕਾ ਦਾ ਦੌਰਾ ਵੀ ਕਰ ਸਕਦੇ ਹਨ।

