ਰਕਾਨੂੰਨੀ ਪਰਵਾਸੀਆਂ ਨੂੰ ਕਾਬੂ ਕਰਨ ਲਈ ਮਾਰੇ ਛਾਪਿਆਂ ’ਚ ਭਾਰਤੀ ਰੈਸਟੋਰੈਂਟ ਵੀ ਸ਼ਾਮਲ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਯੂਕੇ ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂਕੇ ਦੀ ਕੀਰ ਸਟਾਰਮਰ ਦੀ ਅਗਵਾਈ ਵਾਲੀ ਲੇਬਰ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪਿਛਲੇ ਸਮੇਂ ਵਿਚ ਵੱਡੇ ਪੱਧਰ ’ਤੇ ਛਾਪੇ ਮਾਰੇ ਹਨ। ਯੁਕੇ ਪੁਲੀਸ ਨੇ ਜਿਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਉਨ੍ਹਾਂ ਵਿਚ ਭਾਰਤੀ ਰੈਸਟੋਰੈਂਟ, ਨੇਲ ਬਾਰਜ਼, ਸਟੋਰ ਤੇ ਕਾਰ ਵਾਸ਼ਿਜ਼ ਸ਼ਾਮਲ ਹਨ, ਕਿਉਂਕਿ ਬਹੁਤੇ ਪਰਵਾਸੀ ਕਾਮੇ ਇਥੇ ਹੀ ਕੰਮ ਕਰਦੇ ਹਨ।
ਗ੍ਰਹਿ ਮੰਤਰੀ ਯੈਵੇਟ ਕੂਪਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੀਆਂ ਇਮੀਗ੍ਰੇਸ਼ਨ ਐੱਨਫੋਰਸਮੈਂਟ ਟੀਮਾਂ ਨੇ ਜਨਵਰੀ ਮਹੀਨੇ ਵਿਚ 828 ਟਿਕਾਣਿਆਂ ’ਤੇ ਛਾਪੇ ਮਾਰੇ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 48 ਫੀਸਦ ਵਧ ਹਨ। ਇਨ੍ਹਾਂ ਛਾਪਿਆਂ ਦੌਰਾਨ 609 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਤਰੀ ਇੰਗਲੈਂਡ ਦੇ ਹੰਬਰਸਾਈਡ ਵਿਚ ਇਕ ਭਾਰਤੀ ਰੈਸਟੋਰੈਂਟ ’ਤੇ ਮਾਰੇ ਛਾਪੇ ਦੌਰਾਨ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਤੇ ਚਾਰ ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।