ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰ-ਮਨੁੱਖੀ ਵਿਹਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ ਹੀ ਮੰਦਭਾਗੀ ਹੈ ਅਤੇ ਭਾਰਤੀਆਂ ਦੇ ਹੱਥਕੜੀਆਂ ਤੇ ਲੱਤਾਂ ’ਚ ਬੇੜੀਆਂ ਪਾਉਣਾ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਨਿਗੁੂਣੀਆਂ ਨੌਕਰੀਆਂ ਕਰਨ ਲਈ 50 ਲੱਖ ਰੁਪਏ ਤੱਕ ਦੀ ਆਪਣੀ ਮਿਹਨਤ ਦੀ ਕਮਾਈ ਖਰਚ ਕਰਨ ਤੇ ਆਪਣੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਪਾ ਕੇ ਪੰਜਾਬ ਨੂੰ ਛੱਡਣਾ ਕੋਈ ਸਿਆਣਪ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਲੈ ਕੇ ਦੇਸ਼ ਵਿੱਚ ਬਿਹਤਰ ਜੀਵਨ ਬਤੀਤ ਕਰ ਸਕਦੇ ਹਨ।