ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀਤੀ ਨਾਲ ਮੁਲਾਕਾਤ

Apna
2 Min Read
  • ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਬਾਰੇ ਕੀਤਾ ਵਿਚਾਰ ਵਟਾਂਦਰਾ
  • ਪਾਣੀਆਂ ਦੇ ਮੁੱਦੇ ਅਤੇ ਮਾਝਾ ਦੋਆਬਾ ਖੇਤਰਾਂ ਲਈ ਨਹਿਰੀ ਪਾਣੀ ਸਣੇ ਵੱਖ ਵੱਖ ਮੁੱਦਿਆਂ ’ਤੇ ਕੀਤੀ ਚਰਚਾ

ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਕੇਂਦਰੀ ਰੇਲ ਰਾਜ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੱਸ ਦਈਏ ਕਿ ਸਰਹੱਦੀ ਰਾਜ ਲਈ ਪਾਣੀ ਦੀ ਕਮੀ, ਸਿੰਧੂ ਜਲ ਸਮਝੌਤੇ ਦੀ ਮੁਅੱਤਲੀ ਨਾਲ ਪੰਜਾਬ ਨੂੰ ਲਾਭ ਮਿਲਣ ਦੀਆਂ ਸੰਭਾਵਨਾਵਾਂ, ਦੋਆਬਾ ਤੇ ਮਾਝਾ ਖੇਤਰਾਂ ਲਈ ਨਹਿਰਾਂ ਦੀ ਉਸਾਰੀ ਤੇ ਲੁਧਿਆਣਾ ਪੱਛਮੀ ਹਲਕੇ ਦੀ ਅਗਾਮੀ ਜ਼ਿਮਨੀ ਚੋਣ ਬਾਰੇ ਵਿਚਾਰ ਚਰਚਾ ਕੀਤੀ ਗਈ।ਮੰਤਰੀ ਬਿੱਟੂ ਨੇ ਆਪ੍ਰੇਸ਼ਨ ਸਿੰਦੂਰ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਵੀ ਕੀਤੀ।

ਭਾਖੜਾ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚ ਜਾਰੀ ਟਕਰਾਅ ਦਰਮਿਆਨ ਬਿੱਟੂ ਨੇ ਪਾਣੀਆਂ ਦੇ ਮੁੱਦੇ ’ਤੇ ਸਮੀਖਿਆ ਤਜਵੀਜ਼ ਰੱਖੀ ਕਿ ਕੀ ਸਿੰਧ ਦਰਿਆ ਦੀਆਂ ਪੱਛਮੀ ਸਹਾਇਕ ਨਦੀਆਂ ਦੇ ਪਾਣੀਆਂ ਨੂੰ ਪੰਜਾਬ ਵੱਲ ਮੋੜਿਆ ਜਾ ਸਕਦਾ ਹੈ। ਮੰਤਰੀ ਬਿੱਟੂ ਨੇ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਦੋ ਕਿਤਾਬਾਂ- ਗੁਰੂ ਨਾਨਕ ਦਾ ਬਲੈਸਡ ਟ੍ਰੇਲ ਅਤੇ ਦਿ ਗੋਲਡਨ ਟੈਂਪਲ ਵੀ ਭੇਟ ਕੀਤੀਆਂ।

Share This Article
Leave a Comment

Leave a Reply