ਪਰਵਾਸੀਆਂ ਨੂੰ ਬਿਨਾਂ ਜ਼ਮਾਨਤ ਹਿਰਾਸਤ ’ਚ ਰੱਖ ਸਕਦੈ ਅਮਰੀਕਾ: ਅਦਾਲਤ

News Online
1 Min Read

ਆਪਣਾ ਪੰਜਾਬ ਮੀਡੀਆ : ਅਮਰੀਕਾ ਦੀ ਅਪੀਲੀ ਅਦਾਲਤ ਨੇ ਫ਼ੈਸਲਾ ਸੁਣਾਇਆ ਹੈ ਕਿ ਅਮਰੀਕਾ ਪਰਵਾਸੀਆਂ ਨੂੰ ਬਿਨਾਂ ਜ਼ਮਾਨਤ ਦੇ ਹਿਰਾਸਤ ਵਿੱਚ ਰੱਖਣਾ ਜਾਰੀ ਰੱਖ ਸਕਦਾ ਹੈ, ਜਿਸ ਨਾਲ ਇਮੀਗ੍ਰੇਸ਼ਨ ’ਤੇ ਟਰੰਪ ਪ੍ਰਸ਼ਾਸਨ ਦੀ ਸਖ਼ਤੀ ਨੂੰ ਵੱਡੀ ਜਿੱਤ ਮਿਲੀ ਹੈ। ਸੇਂਟ ਲੁਈ ਵਿੱਚ 8ਵੀਂ ਸਰਕਟ ਕੋਰਟ ਆਫ ਅਪੀਲਜ਼ ਦੇ ਪੈਨਲ ਦੇ ਫ਼ੈਸਲੇ ਨੇ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਉਲਟਾ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਕਾਨੂੰਨੀ ਦਸਤਾਵੇਜ਼ਾਂ ਦੀ ਘਾਟ ਕਾਰਨ ਗ੍ਰਿਫ਼ਤਾਰ ਕੀਤੇ ਗਏ ਮੈਕਸਿਕੋ ਦੇ ਮੂਲ ਨਿਵਾਸੀ ਨੂੰ ਇਮੀਗ੍ਰੇਸ਼ਨ ਜੱਜ ਸਾਹਮਣੇ ਜ਼ਮਾਨਤ ਦੀ ਸੁਣਵਾਈ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮੁੱਦੇ ’ਤੇ ਪ੍ਰਸ਼ਾਸਨ ਦੇ ਹੱਕ ਵਿੱਚ ਫੈ਼ੈਸਲਾ ਸੁਣਾਉਣ ਵਾਲੀ ਇਹ ਦੂਜੀ ਅਪੀਲ ਅਦਾਲਤ ਹੈ। ਪਿਛਲੇ ਮਹੀਨੇ ਨਿਊ ਓਰਲੀਨਜ਼ ਵਿੱਚ 5ਵੀਂ ਸਰਕਟ ਅਦਾਲਤ ਨੇ ਵੀ ਇਸ ਸਬੰਧੀ ਫ਼ੈਸਲਾ ਸੁਣਾਇਆ ਸੀ।

Share This Article
Leave a Comment

Leave a Reply