ਆਪਣਾ ਪੰਜਾਬ ਮੀਡੀਆ : Vijay ਨੇ ਐਤਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਜਵਾਹਰ ਲਾਲ ਨਹਿਰੂ ਇਨਡੋਰ ਸਟੇਡੀਅਮ ਵਿੱਚ ਹੋਏ ਸਮਾਗਮ ਦੌਰਾਨ ਰਾਜਪਾਲ Rajendra Vishwanath Arlekar ਨੇ ਉਨ੍ਹਾਂ ਨੂੰ ਹਲਫ਼ ਦਿਵਾਇਆ। ਵਿਜੇ ਨਾਲ 9 ਹੋਰ ਮੰਤਰੀਆਂ ਨੇ ਵੀ ਸਹੁੰ ਚੁੱਕੀ।ਸਮਾਗਮ ਵਿੱਚ Rahul Gandhi ਸਮੇਤ ਕਈ ਸੀਨੀਅਰ ਆਗੂ, ਵਿਜੇ ਦਾ ਪਰਿਵਾਰ ਅਤੇ ਫਿਲਮੀ ਜਗਤ ਦੀਆਂ ਹਸਤੀਆਂ ਮੌਜੂਦ ਰਹੀਆਂ। ਵਿਜੇ ਦੀ ਪਾਰਟੀ ਟੀਵੀਕੇ ਨੇ 234 ਮੈਂਬਰੀ ਅਸੈਂਬਲੀ ਵਿੱਚ 108 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ ਸਰਕਾਰ ਬਣਾਈ ਹੈ।ਮੁੱਖ ਮੰਤਰੀ ਬਣਨ ਮਗਰੋਂ ਵਿਜੇ ਨੇ “ਧਰਮ ਨਿਰਪੱਖ ਅਤੇ ਸਮਾਜਿਕ ਨਿਆਂ ਵਾਲੇ ਨਵੇਂ ਯੁੱਗ” ਦੀ ਸ਼ੁਰੂਆਤ ਦਾ ਦਾਅਵਾ ਕੀਤਾ। ਉਨ੍ਹਾਂ 200 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਦੀ ਸੁਰੱਖਿਆ ਲਈ ਵਿਸ਼ੇਸ਼ ਫੋਰਸ ਅਤੇ ਨਸ਼ਿਆਂ ਖ਼ਿਲਾਫ਼ ਐਂਟੀ ਨਾਰਕੋਟਿਕਸ ਯੂਨਿਟ ਬਣਾਉਣ ਦੇ ਹੁਕਮ ਜਾਰੀ ਕੀਤੇ।ਕਾਨੂੰਨ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

