ਦੁਪਹਿਰ ਤੱਕ 33.31 ਫੀਸਦ ਪੋਲਿੰਗ
ਨਵਂੀਂ ਦਿੱਲੀ : ਆਪਣਾ ਪੰਜਾਬ ਮੀਡਆ : ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਸਵੇਰੇ 7 ਵਜੇ ਵੋਟਿੰਗ ਦਾ ਅਮਲ ਜਾਰੀ ਹੈ। ਦੁਪਹਿਰ 1 ਵਜੇ ਤੱਕ 33.31 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ। ਇਨ੍ਹਾਂ ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਤੇ ਕਾਂਗਰਸ ਦਰਮਿਆਨ ਹੈ। ‘ਆਪ’ ਜਿੱਥੇ ਆਪਣੀਆਂ ਲੋਕ ਭਲਾਈ ਸਕੀਮਾਂ ਦੇ ਸਿਰ ’ਤੇ ਲਗਾਤਾਰ ਤੀਜੀ ਵਾਰ ਸੱਤਾ ਵਿਚ ਆਉਣ ਲਈ ਜ਼ੋਰ ਅਜ਼ਮਾਈ ਕਰ ਰਹੀ ਹੈ, ਉਥੇ ਭਾਜਪਾ ਤੇ ਕਾਂਗਰਸ ਮੁੜ ਉਭਾਰ ਦੀ ਤਲਾਸ਼ ਵਿੱਚ ਹਨ। ਇਨ੍ਹਾਂ ਚੋਣਾਂ ਵਿਚ ਵੋਟਿੰਗ ਲਈ ਕਰੀਬ 1.56 ਕਰੋੜ ਵੋਟਰ ਯੋਗ ਹਨ, ਜੋ 699 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਕਰਨਗੇ। ਪੋਲਿੰਗ ਲਈ ਕੁਲ 13,766 ਪੋਲਿੰਗ ਬੂਥ ਬਣਾਏ ਗਏ ਹਨ।
ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ।ਰਾਸ਼ਟਰਪਤੀ ਦਰੋਪਦੀ ਮੁਰਮੂ, ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਸੰਦੀਪ ਦੀਕਸ਼ਿਤ ਅਤੇ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਆਪ ਦੇ ਮਨੀਸ਼ ਸਿਸੋਦੀਆ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਸਵੇਰੇ ਹੀ ਚੋਣ ਬੂਥਾਂ ’ਤੇ ਜਾ ਕੇ ਵੋਟਾਂ ਪਾਈਆਂ। ਨਵੀਂ ਦਿੱਲੀ ਹਲਕੇ ਤੋਂ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਜੰਗਪੁਰਾ ਹਲਕੇ ਵਿਚ ਵੋਟ ਪਾਈ। ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਸਵੇਰੇ ਤੋਂ ਹੀ ਬੂਥਾਂ ਉੱਪਰ ਕਤਾਰਾਂ ਲੱਗ ਗਈਆਂ।