ਆਪ’ ਤੇ ਕੇਂਦਰ ਸਰਕਾਰ ਦੇ ਮਨਸੂਬਿਆਂ ਤੋਂ ਸੁਚੇਤ ਹੋਣ ਦਾ ਸਮਾਂ: ਤਰਸੇਮ ਸਿੰਘ

News Online
1 Min Read

ਆਪਣਾ ਪੰਜਾਬ ਮੀਡੀਆ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਨੇੜਲੇ ਪਿੰਡ ਫ਼ਤਹਿਗੜ੍ਹ ਵਿਖੇ ਰੈਲੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਦੀ ਦੇਖ-ਰੇਖ ਹੇਠ ਹੋਈ ਇਸ ਰੈਲੀ ਵਿੱਚ ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸ਼ਿਰਕਤ ਕਰਦਿਆਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇੱਕਜੁੱਟ ਹੋਣ ਅਤੇ ‘ਆਪ’ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੇ ਸ਼ਿਰਕਤ ਕੀਤੀ।

ਇਕੱਠ ਵਿੱਚ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸਾਡੀ ਬੋਲੀ, ਪਾਣੀ, ਕਿਸਾਨੀ ਤੇ ਨੌਜਵਾਨੀ ’ਤੇ ਮਾਰੂ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਚਾਲਾਂ ਤੇ ਨੀਤੀਆਂ ਨੂੰ ਪੰਜਾਬ ਦਾ ਨੌਜਵਾਨ ਚੰਗੀ ਤਰ੍ਹਾਂ ਸਮਝ ਰਿਹਾ ਹੈ। ਹੁਣ ਨੌਜਵਾਨਾਂ ਦੇ ਇੱਕਜੁੱਟ ਹੋ ਕੇ ਪੰਜਾਬ ਲਈ ਖੜ੍ਹਨ ਦਾ ਸਮਾਂ ਹੈ, ਜੇ ਹੁਣ ਵੀ ਦੇਰ ਹੋਈ ਤਾਂ ‘ਆਪ’ ਤੇ ਕੇਂਦਰ ਸਰਕਾਰ ਪੰਜਾਬੀਆਂ ਨੂੰ ਉੱਠਣ ਨਹੀਂ ਦੇਣਗੇ। ਉਨ੍ਹਾਂ ਨੌਜਵਾਨ ਵਰਗ ਨੂੰ ਕੌਮ ਪ੍ਰਤੀ ਜ਼ਿੰਮੇਵਾਰ ਬਣਨ ਅਤੇ ਅਗਾਮੀਂ ਵਿਧਾਨ ਸਭਾ ਚੋਣਾਂ ਲਈ ਪੰਥਕ ਪਾਰਟੀ ਵਾਰਿਸ ਪੰਜਾਬ ਦੇ ਅਤੇ ਸਹਿਯੋਗੀ ਪਾਰਟੀਆਂ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ ਤਾਂ ਜੋ ਸਰਕਾਰਾਂ ਦੇ ਅੱਤਿਆਚਾਰਾਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਜੇਲ੍ਹਾਂ ਵਿੱਚੋਂ ਕਢਵਾਇਆ ਜਾ ਸਕੇ।

Share This Article
Leave a Comment

Leave a Reply