West Bengal Elections 2026: ਦੋ ਵਿਧਾਨ ਸਭਾ ਸੀਟਾਂ ਦੇ 15 ਬੂਥਾਂ ’ਤੇ ਮੁੜ ਵੋਟਿੰਗ ਸ਼ੁਰੂ

News Online
1 Min Read

ਆਪਣਾ ਪੰਜਾਬ ਮੀਡਿਆ : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਦੇ 15 ਪੋਲਿੰਗ ਬੂਥਾਂ ‘ਤੇ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਵੋਟਿੰਗ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਗੜਬੜੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਨ੍ਹਾਂ ਬੂਥਾਂ ’ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਸਨ। ਅਧਿਕਾਰੀਆਂ ਮੁਤਾਬਕ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਵੇਰਵਿਆਂ ਅਨੁਸਾਰ, ਇਹ ਮੁੜ ਵੋਟਿੰਗ ਮਗਰਾਹਾਟ ਪੱਛਮੀ ਵਿਧਾਨ ਸਭਾ ਹਲਕੇ ਦੇ 11 ਬੂਥਾਂ ਅਤੇ ਡਾਇਮੰਡ ਹਾਰਬਰ ਹਲਕੇ ਦੇ 4 ਬੂਥਾਂ ’ਤੇ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਹਲਕਿਆਂ ਵਿੱਚ ਪਹਿਲਾਂ 29 ਅਪਰੈਲ ਦੂਜੇ ਪੜਾਅ ਦੌਰਾਨ ਵੋਟਾਂ ਪਈਆਂ ਸਨ। ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰਿਟਰਨਿੰਗ ਅਫਸਰਾਂ ਅਤੇ ਆਬਜ਼ਰਵਰਾਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਹੀ ਇਹ ਫੈਸਲਾ ਲਿਆ ਗਿਆ ਹੈ।

Share This Article
Leave a Comment

Leave a Reply