ਵਿਸ਼ੇਸ਼ ਸੈਸ਼ਨ ਵਿੱਚ ਦੇਸ਼ ਮਹਿਲਾ ਸਸ਼ਕਤੀਕਰਨ ਲਈ ਇਤਿਹਾਸਕ ਕਦਮ ਚੁੱਕਣ ਵਾਸਤੇ ਤਿਆਰ: PM Modi

News Online
2 Min Read

ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਸੰਸਦ ਦੇ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਦੌਰਾਨ ਔਰਤਾਂ ਦੇ ਸਸ਼ਕੀਤਕਰਨ ਕਰਨ ਦੀ ਦਿਸ਼ਾ ਵੱਲ ਪੂਰੀ ਦ੍ਰਿੜਤਾ ਨਾਲ ਅੱਗੇ ਵਧ ਰਹੀ ਹੈ।
ਉਨ੍ਹਾਂ ਦਾ ਇਹ ਬਿਆਨ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਆਇਆ ਹੈ, ਜਿਸ ਵਿੱਚ ‘ਨਾਰੀ ਸ਼ਕਤੀ ਵੰਦਨ ਐਕਟ’ (ਮਹਿਲਾ ਰਾਖਵਾਂਕਰਨ ਐਕਟ) ਨੂੰ 2029 ਵਿੱਚ ਲਾਗੂ ਕਰਨ ਲਈ ਇਸ ਵਿੱਚ ਸੋਧ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਸਾਡਾ ਦੇਸ਼ ਮਹਿਲਾ ਸਸ਼ਕੀਤਕਰਨ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਡੀਆਂ ਮਾਵਾਂ ਅਤੇ ਭੈਣਾਂ ਦਾ ਸਨਮਾਨ ਹੀ ਦੇਸ਼ ਦਾ ਸਨਮਾਨ ਹੈ ਅਤੇ ਇਸੇ ਭਾਵਨਾ ਨਾਲ ਅਸੀਂ ਇਸ ਦਿਸ਼ਾ ਵਿੱਚ ਦ੍ਰਿੜਤਾ ਨਾਲ ਅੱਗੇ ਵਧ ਰਹੇ ਹਾਂ।”ਸੰਵਿਧਾਨਕ ਸੋਧ ਬਿੱਲ ਅਨੁਸਾਰ ਪਿਛਲੀ ਮਰਦਮਸ਼ੁਮਾਰੀ ਦੇ ਆਧਾਰ ‘ਤੇ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ 2029 ਦੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਮਹਿਲਾ ਰਾਖਵਾਂਕਰਨ ਕਾਨੂੰਨ ਨੂੰ ਲਾਗੂ ਕਰਨ ਲਈ ਲੋਕ ਸਭਾ ਦੀਆਂ ਮੌਜੂਦਾ ਸੀਟਾਂ 543 ਤੋਂ ਵਧਾ ਕੇ 850 ਕੀਤੀਆਂ ਜਾਣਗੀਆਂ।

ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦੇਣ ਲਈ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਵਿਧਾਨ ਸਭਾਵਾਂ ਵਿੱਚ ਵੀ ਸੀਟਾਂ ਵਧਾਈਆਂ ਜਾਣਗੀਆਂ। ਲੋਕ ਸਭਾ ਮੈਂਬਰਾਂ ਨੂੰ ਦਿੱਤੇ ਗਏ ਬਿੱਲ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਰਾਖਵੀਆਂ ਸੀਟਾਂ ਵੱਖ-ਵੱਖ ਚੋਣ ਖੇਤਰਾਂ ਵਿੱਚ ਵਾਰੀ-ਵਾਰੀ (ਰੋਟੇਸ਼ਨ ਮੁਤਾਬਕ) ਅਲਾਟ ਕੀਤੀਆਂ ਜਾਣਗੀਆਂ।

Share This Article
Leave a Comment

Leave a Reply