ਇਟਲੀ ਦੇ ਗੁਰਦੁਆਰਾ ਸਾਹਿਬ ਆਇਆ ਸੰਗਤਾਂ ਦੇ ਹੜ੍ਹ, ਗੂੰਜੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਜੈਕਾਰੇ

News Online
1 Min Read

ਆਪਣਾ ਪੰਜਾਬ ਮੀਡੀਆ  :  ਗਰੀਬ ਅਤੇ ਲਤਾੜੇ ਸਮਾਜ ਨੂੰ ਬਾਦਸ਼ਾਹੀਆਂ ਬਖਸ਼ਣ ਵਾਲੇ ਮਹਾਨ ਇਨਕਲਾਬੀ ਯੋਧੇ, ਮਹਾਨ ਅਧਿਆਤਮਕਵਾਦੀ, ਯੁੱਗ ਪੁਰਸ਼ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਸਮੁੱਚੀਆਂ ਸੰਗਤਾਂ ਵੱਲੋਂ ਬਹੁਤ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਟਲੀ ਵਿੱਚ ਵੀ ਇਸ ਪਵਿੱਤਰ ਦਿਹਾੜੇ ਮੌਕੇ ਇਟਲੀ ਭਰ ਦੇ ਗੁਰਦੁਆਰਾ ਸਾਹਿਬ ਖਾਸਕਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਵੱਡੇ ਹਜੂਮ ਵੱਲੋਂ ਸਵੇਰੇ ਤੋਂ ਹੀ ਭਾਰੀ ਰੌਣਕਾਂ ਦੇਖਣ ਨੂੰ ਮਿਲੀਆਂ।

ਇਸ ਮੌਕੇ ਜਿੱਥੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀ ਵਿਸ਼ੇਸ ਦੀਪਮਾਲਾ ਕੀਤੀ ਗਈ ਉੱਥੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਉਚਾਰੀ ਇਲਾਹੀ ਬਾਣੀ ਦੇ ਨਿਰੰਤਰ ਪ੍ਰਵਾਹ ਵੀ ਚਲਦੇ ਰਹੇ। ਜਿਹਨਾਂ ਗੁਰਦੁਆਰਾ ਸਾਹਿਬ ਵਿੱਚ ਭਾਰੀ ਰੌਣਕਾਂ ਨਾਲ ਮਾਹੌਲ ਭਗਤੀ ਰਸ ਨਾਲ ਰਮਿਆ ਹੋਇਆ ਸੀ ਉਹਨਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ, ਸ਼੍ਰੀ ਗੁਰੂ ਰਵਿਦਾਸ ਟੈਂਪਲ ਪਾਰਮਾ-ਪਿਆਚੈਂਸਾ, ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ, ਸ਼੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬਿਆ (ਬਰੇਸ਼ੀਆ) ਸ਼੍ਰੀ ਗੁਰੂ ਰਵਿਦਾਸ ਦਰਬਾਰ ਚੀਵੀਦੀਨੋ ਬੈਰਗਾਮੋ, ਸ਼੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਕਰੇਮੋਨਾ, ਅਤੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਆਦਿ ਦਾ ਵਿਸ਼ੇਸ ਜ਼ਿਕਰ ਹੈ। ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਸੰਗਤ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਕੇਕ ਵੀ ਕੱਟਿਅ ਗਿਆ।

Share This Article
Leave a Comment

Leave a Reply