ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਾਂਗੇ: ਸੀ ਐਮ ਮਾਨ

News Online
2 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਕਾਲੇਵਾਲ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਬਣੇ 250 ਮਾਡਲ ਪੇਂਡੂ ਖੇਡ ਮੈਦਾਨਾਂ ਦਾ ਇੱਕੋ ਸਮੇਂ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ 15 ਜੁਲਾਈ ਤੱਕ ਪੰਜਾਬ ਵਿੱਚ ਅਜਿਹੇ ਹੀ ਇਕੱਤੀ ਸੌ ਹੋਰ ਖੇਡ ਮੈਦਾਨ ਬਣ ਕੇ ਤਿਆਰ ਹੋ ਜਾਣਗੇ। ਇਸ ਨਾਲ ਪਿੰਡ ਪੱਧਰ ’ਤੇ ਖੇਡਾਂ ਦੀ ਸਹੂਲਤ ਮਿਲ ਸਕੇਗੀ। ਖੇਡਾਂ ਹੀ ਨਸ਼ਿਆਂ ਦੀ ਸਭ ਤੋਂ ਵੱਡੀ ਕਾਟ ਹਨ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ‘ਆਪ’ ਸਰਕਾਰ ਨੇ ਖੇਡਾਂ ਦੇ ਬਜਟ ਵਿੱਚ ਵੱਡਾ ਵਾਧਾ ਕਰਦਿਆਂ ਇਸ ਨੂੰ 1790 ਕਰੋੜ ਰੁਪਏ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿਹਤ ਸਹੂਲਤਾਂ ਦਾ ਵਾਅਦਾ ਪੂਰਾ ਕਰਨ ਲਈ 1400 ਹੋਰ ਆਮ ਆਦਮੀ ਕਲੀਨਿਕ ਜਲਦੀ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਕਾਰਡ ਨਾਲ ਹਰ ਪੰਜਾਬੀ ਨੂੰ ਦਸ ਲੱਖ ਤੱਕ ਦੀ ਮੁਫ਼ਤ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਿੰਜਾਈ ਸਹੂਲਤਾਂ ਦਾ ਜ਼ਿਕਰ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਵੱਲੋਂ 14 ਹਜ਼ਾਰ ਕਿਲੋਮੀਟਰ ਪਾਈਪਾਂ ਅਤੇ ਕੱਸੀਆਂ ਰਾਹੀਂ ਦੋ ਭਾਖੜਾ ਨਹਿਰਾਂ ਜਿੰਨਾ ਪਾਣੀ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਆਉਂਦੇ ਦਿਨਾਂ ਵਿੱਚ ਪੰਜਾਬ ਵਿੱਚ 43 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਅਕਾਲੀ ਦਲ ਅਤੇ ਕਾਂਗਰਸੀਆਂ ’ਤੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੰਮਾ ਸਮਾਂ ਰਾਜ ਕੀਤਾ ਪਰ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ।

Share This Article
Leave a Comment

Leave a Reply