ਜ਼ੀਰਕਪੁਰ ’ਚ ਰਾਇਲ ਐਸਟੇਟ ਅਤੇ ਰਾਇਲ ਬਿਲਡਰ ਦੇ ਦਫ਼ਤਰ ’ਤੇ ਈ.ਡੀ. ਦਾ ਛਾਪਾ

News Online
2 Min Read

ਆਪਣਾ ਪੰਜਾਬ ਮੀਡੀਆ : ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿਚਕਾਰ ਜ਼ੀਰਕਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਸਥਿਤ ਰਾਇਲ ਐਸਟੇਟ ਅਤੇ ਰਾਇਲ ਬਿਲਡਰ ਦੇ ਦਫ਼ਤਰ ‘ਤੇ ਈ.ਡੀ. ਵਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ ਅਤੇ ਰਾਜਨੀਤਿਕ ਤੇ ਕਾਰੋਬਾਰੀ ਹਲਕਿਆਂ ਵਿਚ ਹਲਚਲ ਮਚ ਗਈ ਹੈ।


ਮਿਲੀ ਜਾਣਕਾਰੀ ਅਨੁਸਾਰ ਈ.ਡੀ. ਦੀ ਟੀਮ ਸਵੇਰੇ ਕਰੀਬ ਸਾਢੇ ਸੱਤ ਵਜੇ ਤੋਂ ਰਾਇਲ ਐਸਟੇਟ ਦੇ ਦਫ਼ਤਰ ਵਿਚ ਮੌਜੂਦ ਹੈ ਅਤੇ ਉੱਥੇ ਰੱਖੇ ਦਸਤਾਵੇਜ਼ਾਂ, ਰਿਕਾਰਡਾਂ ਅਤੇ ਹੋਰ ਅਹਿਮ ਕਾਗਜ਼ਾਤ ਦੀ ਜਾਂਚ-ਪੜਤਾਲ ਕਰ ਰਹੀ ਹੈ। ਸੂਤਰਾਂ ਮੁਤਾਬਕ ਟੀਮ ਵਲੋਂ ਵੱਖ-ਵੱਖ ਦਸਤਾਵੇਜ਼ਾਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਰਾਇਲ ਐਸਟੇਟ ਦੇ ਮਾਲਕ ਪ੍ਰਵੀਣ ਰੋਕੀ ਕਾਂਸਲ ਅਤੇ ਨੀਰਜ ਕਾਂਸਲ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਦੱਸੀ ਜਾ ਰਹੀ ਹੈ। ਹਾਲਾਂਕਿ ਅਧਿਕਾਰਕ ਪੱਧਰ ‘ਤੇ ਅਜੇ ਤੱਕ ਈਡੀ ਵਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਸੂਤਰਾਂ ਦਾ ਇਹ ਵੀ ਦਾਅਵਾ ਹੈ ਕਿ ਚੰਡੀਗੜ੍ਹ ਦੇ ਸੈਕਟਰ-20 ਸਥਿਤ ਪ੍ਰਵੀਣ ਕਾਂਸਲ ਦੇ ਨਿਵਾਸ ਸਥਾਨ ‘ਤੇ ਵੀ ਈ.ਡੀ. ਦੀ ਟੀਮ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਪੁਸ਼ਟੀ ਹਾਲੇ ਨਹੀਂ ਹੋ ਸਕੀ।


ਚੋਣਾਂ ਦੌਰਾਨ ਹੋਈ ਇਸ ਕਾਰਵਾਈ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਿੱਚ ਲੋਕ ਇਸ ਘਟਨਾਕ੍ਰਮ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਕਰ ਰਹੇ ਹਨ। ਫਿਲਹਾਲ ਸਭ ਦੀਆਂ ਨਜ਼ਰਾਂ ਈਡੀ ਦੀ ਅਧਿਕਾਰਕ ਜਾਣਕਾਰੀ ਅਤੇ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।

Share This Article
Leave a Comment

Leave a Reply